ਬਰਨਾਲਾ 'ਚ ਤਿੰਨ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਸ਼ੁਰੂ, ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਬਰਨਾਲਾ, 10 ਮਾਰਚ (ਪ੍ਰਵੀਨ ਗਰਗ,ਨਰਿੰਦਰ ਅਰੋੜਾ)-ਬਰਨਾਲਾ 'ਚ ਤਿੰਨ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ, ਜਿਸ ਨੂੰ ਲੈ ਕੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਦਸ ਦੇਈਏ ਕਿ ਹਲਕਾ ਭਦੌੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੋਣ ਲੜ ਰਹੇ ਹਨ।