ਜ਼ਿਲ੍ਹੇ ਦੇ 7 ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ

ਜ਼ਿਲ੍ਹੇ ਦੇ 7 ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ

ਹੁਸ਼ਿਆਰਪੁਰ,10 ਮਾਰਚ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿਚ ਹੋਏ ਮਤਦਾਨ ਦੀ ਗਿਣਤੀ ਦੀ ਪ੍ਰਕਿਰਿਆ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਵੇਰੇ 8 ਵਜੇ ਸ਼ੁਰੂ ਹੋਈ | ਜ਼ਿਕਰਯੋਗ ਹੈ ਕਿ ਜ਼ਿਲ੍ਹੇ 'ਚ 8,84,273 ਵੋਟਾਂ ਪੋਲ ਹੋਈਆਂ ਸਨ, ਇਸ ਤੋਂ ਇਲਾਵਾ ਜ਼ਿਲ੍ਹੇ ਨੂੰ 10 ਹਜ਼ਾਰ ਦੇ ਕਰੀਬ ਪੋਸਟਲ ਬੈਲਟ ਪ੍ਰਾਪਤ ਹੋਏ ਸਨ | ਵੋਟਾਂ ਦੀ ਗਿਣਤੀ ਜ਼ਿਲ੍ਹੇ ਦੇ 2 ਗਿਣਤੀ ਕੇਂਦਰਾਂ ਰਿਆਤ-ਬਾਹਰਾ ਇੰਸਟੀਚਿਊਟ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ 'ਚ ਸ਼ੁਰੂ ਹੋਈ ਹੈ | ਉਮੀਦਵਾਰਾਂ ਦੇ ਸਮਰਥਕਾਂ 'ਚ ਗਿਣਤੀ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ |