ਮਹਿਲ ਕਲਾਂ ਤੋਂ ‘ਆਪ’ ਦੇ ਕੁਲਵੰਤ ਸਿੰਘ ਪੰਡੋਰੀ 6857 ਵੋਟਾਂ ਦੇ ਫ਼ਰਕ ਨਾਲ ਅੱਗੇ

 ਮਹਿਲ ਕਲਾਂ ਤੋਂ ‘ਆਪ’ ਦੇ ਕੁਲਵੰਤ ਸਿੰਘ ਪੰਡੋਰੀ 6857 ਵੋਟਾਂ ਦੇ ਫ਼ਰਕ ਨਾਲ ਅੱਗੇ

ਬਰਨਾਲਾ, 10 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਤੀਸਰੇ ਰਾਊਂਡ 'ਚ ਵਿਧਾਨ ਸਭਾ ਹਲਕਾ ਮਹਿਲ ਕਲਾਂ (ਰਾਖਵਾਂ) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਪੰਡੋਰੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਗੁਰਜੰਟ ਸਿੰਘ ਕੱਟੂ ਤੋਂ 6857 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ। ਦੂਸਰੇ ਰਾਊਂਡ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਪੰਡੋਰੀ ਨੂੰ 12762, ਸ਼੍ਰੋਮਣੀ ਅਕਾਲੀ ਦਲ (ਅ) ਦੇ ਗੁਰਜੰਟ ਸਿੰਘ ਕੱਟੂ ਨੂੰ 5905, ਕਾਂਗਰਸ ਦੇ ਬੀਬੀ ਹਰਚੰਦ ਕੌਰ ਘਨੌਰੀ ਨੂੰ 4632, ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਚਮਕੌਰ ਸਿੰਘ ਵੀਰ ਨੂੰ 1822 ਵੋਟਾਂ ਮਿਲੀਆਂ ਹਨ।