ਮਹਿਲ ਕਲਾਂ ਤੋਂ ‘ਆਪ’ ਦੇ ਕੁਲਵੰਤ ਸਿੰਘ ਪੰਡੋਰੀ 11287 ਵੋਟਾਂ ਦੇ ਫ਼ਰਕ ਨਾਲ ਅੱਗੇ
ਬਰਨਾਲਾ, 10 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ (ਰਾਖਵਾਂ) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਪੰਡੋਰੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਗੁਰਜੰਟ ਸਿੰਘ ਕੱਟੂ ਤੋਂ 11287 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ। ਪੰਜਵੇਂ ਰਾਊਂਡ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਪੰਡੋਰੀ ਨੂੰ 20419, ਸ਼੍ਰੋਮਣੀ ਅਕਾਲੀ ਦਲ (ਅ) ਦੇ ਗੁਰਜੰਟ ਸਿੰਘ ਕੱਟੂ ਨੂੰ 9132, ਕਾਂਗਰਸ ਦੇ ਬੀਬੀ ਹਰਚੰਦ ਕੌਰ ਘਨੌਰੀ ਨੂੰ 7508, ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਚਮਕੌਰ ਸਿੰਘ ਵੀਰ ਨੂੰ 4377 ਵੋਟਾਂ ਮਿਲੀਆਂ ਹਨ।