ਭਦੌੜ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 6334 ਵੋਟਾਂ ਦੇ ਫ਼ਰਕ ਨਾਲ ਪਿੱਛੇ

ਭਦੌੜ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 6334 ਵੋਟਾਂ ਦੇ ਫ਼ਰਕ ਨਾਲ ਪਿੱਛੇ

ਬਰਨਾਲਾ, 10 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਤੀਸਰੇ ਰਾਊਂਡ ਦੀ ਸਮਾਪਤੀ ਤੋਂ ਬਾਅਦ ਵਿਧਾਨ ਸਭਾ ਹਲਕਾ ਭਦੌੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 6334 ਵੋਟਾਂ ਦੇ ਫ਼ਰਕ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਤੋਂ ਪਿੱਛੇ ਚੱਲ ਰਹੇ ਹਨ। ਤੀਸਰੇ ਰਾਊਂਡ ‘ਚ ਆਮ ਆਦਮੀ ਪਾਰਟੀ ਦੇ ਲਾਭ ਸਿੰਘ ਉੱਗੋਕੇ ਨੂੰ 14229, ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਨੂੰ 7895 ਅਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ 4272 ਵੋਟਾਂ ਮਿਲੀਆਂ ਹਨ।