ਬਟਾਲਾ, ਸ੍ਰੀ ਹਰਗੋਬਿੰਦਪੁਰ ਤੇ ਦੀਨਾਨਗਰ ਤੋਂ ਆਪ, ਫਤਹਿਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ ਤੇ ਕਾਦੀਆਂ ਤੋਂ ਕਾਂਗਰਸ ਅਤੇ ਗੁਰਦਾਸਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਅੱਗੇ

ਬਟਾਲਾ, ਸ੍ਰੀ ਹਰਗੋਬਿੰਦਪੁਰ ਤੇ ਦੀਨਾਨਗਰ ਤੋਂ ਆਪ, ਫਤਹਿਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ ਤੇ ਕਾਦੀਆਂ ਤੋਂ ਕਾਂਗਰਸ ਅਤੇ ਗੁਰਦਾਸਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਅੱਗੇ

ਬਟਾਲਾ/ਗੁਰਦਾਸਪੁਰ, 10 ਮਾਰਚ (ਕਾਹਲੋ, ਆਰਿਫ)-ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੈਰੀ ਕਲਸੀ 13396 ਹਜ਼ਾਰ, ਸ੍ਰੀ ਹਰਗੋਬਿੰਦਪੁਰ ਤੋਂ ਅਮਰਪਾਲ ਸਿੰਘ ਕਿਸ਼ਨਕੋਟ 5600 ਅਤੇ ਦੀਨਾਨਗਰ ਤੋਂ ਸਮਸ਼ੇਰ ਸਿੰਘ 2076 ਵੋਟਾਂ ਨਾਲ ਅੱਗੇ ਹਨ। ਕਾਦੀਆਂ ਤੋਂ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ 444, ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸ ਤ੍ਰਿਪਤ ਰਜਿੰਦਰ ਸਿੰਘ ਬਾਜਵਾ 1788 ਅਤੇ ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾ 886 ਵੋਟਾਂ ਨਾਲ ਅੱਗੇ ਹਨ। ਜਦ ਕਿ ਗੁਰਦਾਸਪੁਰ ਹਲਕੇ ਤੋਂ ਅਕਾਲੀ ਦਲ ਦੇ ਗੁਰਬਚਨ ਸਿੰਘ ਬੱਬੇਹਾਲੀ 1875 ਵੋਟਾਂ ਨਾਲ ਅੱਗੇ ਚੱਲ ਰਹੇ ਹਨ।