ਭਦੌੜ ਤੋਂ ਚੰਨੀ ਦੀ ਹਾਲਤ ਪਤਲੀ ; 9909 ਵੋਟਾਂ ਦੇ ਫ਼ਰਕ ਨਾਲ ਪਿੱਛੇ
ਬਰਨਾਲਾ, 10 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਚੌਥੇ ਰਾਊਂਡ ਦੀ ਸਮਾਪਤੀ ਤੋਂ ਬਾਅਦ ਵਿਧਾਨ ਸਭਾ ਹਲਕਾ ਭਦੌੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 9909 ਵੋਟਾਂ ਦੇ ਫ਼ਰਕ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਤੋਂ ਪਿੱਛੇ ਚੱਲ ਰਹੇ ਹਨ। ਚੌਥੇ ਰਾਊਂਡ ‘ਚ ਆਮ ਆਦਮੀ ਪਾਰਟੀ ਦੇ ਲਾਭ ਸਿੰਘ ਉੱਗੋਕੇ ਨੂੰ 19659, ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਨੂੰ 9750 ਅਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ 5658 ਵੋਟਾਂ ਮਿਲੀਆਂ ਹਨ।