ਜਲਾਲਾਬਾਦ ਹਲਕੇ ਤੋਂ ਛੇਵੇਂ ਰਾਊਂਡ ਵਿਚ ਸੁਖਬੀਰ ਸਿੰਘ ਬਾਦਲ ਪਿੱਛੇ

 ਜਲਾਲਾਬਾਦ ਹਲਕੇ ਤੋਂ ਛੇਵੇਂ ਰਾਊਂਡ ਵਿਚ ਸੁਖਬੀਰ ਸਿੰਘ ਬਾਦਲ ਪਿੱਛੇ

ਜਲਾਲਾਬਾਦ,10ਮਾਰਚ (ਜਤਿੰਦਰ ਪਾਲ ਸਿੰਘ)- ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਛੇਵੇਂ ਰਾਊਂਡ ਦੀ ਗਿਣਤੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਗੋਲਡੀ ਕੰਬੋਜ ਤੋਂ ਪਿੱਛੇ ਚੱਲ ਰਹੇ ਹਨ। ਜਗਦੀਪ ਗੋਲਡੀ ਕੰਬੋਜ 8337 ਵੋਟਾਂ ਦੇ ਨਾਲ ਅੱਗੇ ਚੱਲ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ 19714 ਵੋਟਾਂ ਜਦਕਿ ਜਗਦੀਪ ਗੋਲਡੀ ਕੰਬੋਜ ਨੇ 28051 ਵੋਟਾਂ ਪ੍ਰਾਪਤ ਕੀਤੀਆਂ ਹਨ।