ਮਹਿਲ ਕਲਾਂ : ‘ਆਪ’ ਦੇ ਪੰਡੋਰੀ ਦੀ ਵਧੀ ਲੀਡ, 15782 ਵੋਟਾਂ ਦੇ ਫ਼ਰਕ ਨਾਲ ਅੱਗੇ

ਮਹਿਲ ਕਲਾਂ : ‘ਆਪ’ ਦੇ ਪੰਡੋਰੀ ਦੀ ਵਧੀ ਲੀਡ, 15782 ਵੋਟਾਂ ਦੇ ਫ਼ਰਕ ਨਾਲ ਅੱਗੇ

ਬਰਨਾਲਾ, 10 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ (ਰਾਖਵਾਂ) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਪੰਡੋਰੀ ਦੀ ਲੀਡ ਵਧਦੀ ਜਾ ਰਹੀ ਹੈ। ਸੱਤਵੇਂ ਰਾਉਂਡ ਦੀ ਸਮਾਪਤੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਪੰਡੋਰੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਗੁਰਜੰਟ ਸਿੰਘ ਕੱਟੂ ਤੋਂ 15782 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ। ਸੱਤਵੇਂ ਰਾਊਂਡ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਪੰਡੋਰੀ ਨੂੰ 28739, ਸ਼੍ਰੋਮਣੀ ਅਕਾਲੀ ਦਲ (ਅ) ਦੇ ਗੁਰਜੰਟ ਸਿੰਘ ਕੱਟੂ ਨੂੰ 12957, ਕਾਂਗਰਸ ਦੇ ਬੀਬੀ ਹਰਚੰਦ ਕੌਰ ਘਨੌਰੀ ਨੂੰ 9785, ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਚਮਕੌਰ ਸਿੰਘ ਵੀਰ ਨੂੰ 5669 ਵੋਟਾਂ ਮਿਲੀਆਂ ਹਨ।