ਮੋਗਾ ਜ਼ਿਲ੍ਹੇ ਦੀਆਂ ਚਾਰੇ ਵਿਧਾਨ ਸਭਾ ਸੀਟਾਂ ਤੇ ਆਮ ਆਦਮੀ ਪਾਰਟੀ ਅੱਗੇ

  ਮੋਗਾ ਜ਼ਿਲ੍ਹੇ ਦੀਆਂ ਚਾਰੇ ਵਿਧਾਨ ਸਭਾ ਸੀਟਾਂ ਤੇ ਆਮ ਆਦਮੀ ਪਾਰਟੀ ਅੱਗੇ

ਠੱਠੀ ਭਾਈ, 10 ਮਾਰਚ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹੇ ਦੀਆਂ ਚਾਰੇ ਹੀ ਵਿਧਾਨ ਸਭਾ ਸੀਟਾਂ ਉੱਪਰ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ ਜਿਸ ਵਿਚੋਂ ਹਲਕਾ ਬਾਘਾ ਪੁਰਾਣਾ ਦੀ ਤਾਜਾ ਸਥਿਤੀ ਅਨੁਸਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਸੁਖਾਨੰਦ 46459 ਵੋਟਾਂ ਨਾਲ ਸਾਰੇ ਹਲਕਿਆਂ ਵਿੱਚੋਂ ਵੱਡੀ ਲੀਡ ਲੈ ਕੇ ਅੱਗੇ ਚੱਲ ਰਹੇ ਹਨ, ਜਦਕਿ ਮੋਗਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ ਅਮਨਦੀਪ ਕੌਰ ਅਰੋਡ਼ਾ 20600, ਧਰਮਕੋਟ ਤੋਂ ਲਾਡੀ ਢੋਸ 39632 ਅਤੇ ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ 23444 ਦੀ ਲੀਡ ਨਾਲ ਅੱਗੇ ਵਧ ਰਹੇ ਹਨ।