ਵਿਧਾਨ ਸਭਾ ਹਲਕਾ ਸ਼ੁਤਰਾਣਾ 'ਚ ਝਾੜੂ ਵੱਡੇ ਫ਼ਰਕ ਨਾਲ ਅੱਗੇ

 ਵਿਧਾਨ ਸਭਾ ਹਲਕਾ ਸ਼ੁਤਰਾਣਾ 'ਚ ਝਾੜੂ ਵੱਡੇ ਫ਼ਰਕ ਨਾਲ ਅੱਗੇ

ਸ਼ੁਤਰਾਣਾ, 10 ਮਾਰਚ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਚੋਣਾਂ 2022 ਦੇ ਚੋਣ ਨਤੀਜਿਆਂ ਵਿੱਚ ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਬਾਜ਼ੀਗਰ ਬਾਕੀ ਉਮੀਦਵਾਰਾਂ ਤੋਂ ਕਾਫੀ ਅੱਗੇ ਚੱਲ ਰਹੇ ਹਨ। 7ਵੇਂ ਗੇੜ ਦੀ ਗਿਣਤੀ ਤੋਂ ਬਾਅਦ 'ਆਪ' ਉਮੀਦਵਾਰ ਕੁਲਵੰਤ ਸਿੰਘ ਬਾਜ਼ੀਗਰ ਨੂੰ 40828 ਵੋਟਾਂ, ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਵਨਿੰਦਰ ਕੌਰ ਲੂੰਬਾ ਨੂੰ 14301 ਵੋਟਾਂ ਤੇ ਕਾਂਗਰਸੀ ਉਮੀਦਵਾਰ ਦਰਬਾਰਾ ਸਿੰਘ ਬਣਵਾਲਾ ਨੂੰ 5304 ਵੋਟਾਂ ਪਈਆਂ ਹਨ, ਇਸ ਤਰ੍ਹਾਂ ਆਪ ਦੇ ਕੁਲਵੰਤ ਸਿੰਘ ਬਾਜ਼ੀਗਰ 26527 ਵੋਟਾਂ ਨਾਲ ਅੱਗੇ ਚੱਲ ਰਹੇ ਹਨ ਤੇ ਉਨ੍ਹਾਂ ਦੇ ਪਿੰਡ ਚ ਜਸ਼ਨ ਦਾ ਮਾਹੌਲ ਹੈ।