ਜਿੱਤ ਦੇ ਨਜ਼ਦੀਕ ਪਹੁੰਚਦੇ ਹੋਏ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਖੁਸ਼ੀ ਵਿੱਚ ਭੰਗੜੇ ਪਾਏ

ਜਿੱਤ ਦੇ ਨਜ਼ਦੀਕ ਪਹੁੰਚਦੇ ਹੋਏ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਖੁਸ਼ੀ ਵਿੱਚ ਭੰਗੜੇ ਪਾਏ

ਤਰਨਤਾਰਨ, 10 ਮਾਰਚ (ਹਰਿੰਦਰ ਸਿੰਘ, ਵਿਕਾਸ ਮਰਵਾਹਾ)- ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੇ ਆਮ ਆਦਮੀ ਪਾਰਟੀ ਦੀ ਬਣਦੀ ਹੋਈ ਸਰਕਾਰ ਨੂੰ ਦੇਖਦੇ ਹੋਏ ਅਤੇ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਲੀਡ ਵੱਲ ਵਧਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ ਕਸ਼ਮੀਰ ਸਿੰਘ ਸੋਹਲ ਦੀ ਜਿੱਤ ਨੂੰ ਪੱਕਾ ਗਿਣਦੇ ਹੋਏ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਗਿਣਤੀ ਸੈਂਟਰਾਂ ਦੇ ਬਾਹਰ ਭੰਗੜੇ ਪਾਉਣੇ ਸ਼ੁਰੂ ਕਰ ਦਿੱਤੇ ।