ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਬਹੁਮਤ ਮਿਲਣ ਦੀ ਖ਼ੁਸ਼ੀ ਵਿਚ ਮਨਾਇਆ ਜਾ ਰਿਹਾ ਯਸ਼ਨ
ਤਪਾ ਮੰਡੀ, 10 ਮਾਰਚ - (ਵਿਜੇ ਸ਼ਰਮਾ) - ਵਿਧਾਨ ਸਭਾ ਚੋਣਾਂ ਦੋ ਸਾਹਮਣੇ ਆ ਰਹੇ ਨਤੀਜਿਆਂ 'ਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲ ਰਿਹਾ ਹੈ, ਇਸ ਤਹਿਤ ਹਲਕਾ ਭਦੌੜ ਰਿਜ਼ਰਵ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉੱਗੋ ਆਪਣੇ ਵਿਰੋਧੀਆਂ ਨੂੰ ਪਛਾੜ ਕੇ ਅੱਗੇ ਜਾ ਰਹੇ ਹਨ, ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਸ਼ਹਿਰ ਅੰਦਰ ਜਸ਼ਨ ਮਨਾਇਆ ਜਾ ਰਿਹਾ ਹੈ ਅਤੇ ਗੁਲਾਲ ਅਤੇ ਪਟਾਕੇ ਚਲਾਏ ਜਾ ਰਹੇ ਹਨ |