ਪਾਇਲ ਤੋਂ ਆਪ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਗਿਆਰਵੇਂ ਗੇੜ ਵਿੱਚ 24749 ਨਾਲ ਅੱਗੇ
ਪਾਇਲ,10 ਮਾਰਚ (ਨਿਜਾਮਪੁਰ )-ਵਿਧਾਨ ਸਭਾ ਹਲਕਾ ਪਾਇਲ ਤੋਂ ਆਪ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਗਿਆਰਵੇਂ ਗੇੜ ਵਿੱਚ 24749 ਨਾਲ ਅੱਗੇ, ਹੁਣ ਤੱਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ 48259 ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਲਖਵੀਰ ਸਿੰਘ ਲੱਖਾ ਨੂੰ 23510 ਅਤੇ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਉਮੀਦਵਾਰ ਡਾ ਜਸਪ੍ਰੀਤ ਸਿੰਘ ਬੀਜਾ ਨੂੰ 15225 ਵੋਟਾਂ ਪਈਆਂ ਹਨ। ਜਦੋਂ ਕਿ ਸ਼੍ਰੋਮਣੀ ਅਕਾਲੀ ਅੰਮ੍ਰਿਤਸਰ ਦੇ ਉਮੀਦਵਾਰ ਰਾਮਪਾਲ ਸਿੰਘ ਨੂੰ 4079 ਵੋਟਾਂ ਪ੍ਰਾਪਤ ਹੋਈਆਂ ਹਨ।