ਜਲਾਲਾਬਾਦ ਤੋਂ ਆਪ ਉਮੀਦਵਾਰ ਗੋਲਡੀ ਕੰਬੋਜ ਨੇ ਸੁਖਬੀਰ ਸਿੰਘ ਬਾਦਲ ਨੂੰ 29632 ਵੋਟਾਂ ਦੇ ਫਰਕ ਨਾਲ ਹਰਾਇਆ

ਜਲਾਲਾਬਾਦ ਤੋਂ ਆਪ ਉਮੀਦਵਾਰ ਗੋਲਡੀ ਕੰਬੋਜ ਨੇ ਸੁਖਬੀਰ ਸਿੰਘ ਬਾਦਲ ਨੂੰ 29632 ਵੋਟਾਂ ਦੇ ਫਰਕ ਨਾਲ ਹਰਾਇਆ

ਜਲਾਲਾਬਾਦ,10 ਮਾਰਚ (ਕਰਨ ਚੁਚਰਾ) - ਜਲਾਲਾਬਾਦ ਵਿਧਾਨ ਸਭਾ ਦੀ ਹਾਟ ਮੰਨੀ ਜਾਣ ਵਾਲੀ ਸੀਟ ਤੋਂ ਆਮ ਆਦਮੀ ਪਾਰਟੀ ਨੇ ਵੱਡਾ ਧਮਾਕਾ ਕੀਤਾ ਹੈ, ਇਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਕੰਬੋਜ ਗੋਲਡੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ 29632 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਆਮ ਆਦਮੀ ਪਾਰਟੀ ਦੀ ਇਸ ਜਿੱਤ ਤੋਂ ਬਾਅਦ ਇਲਾਕੇ ਅੰਦਰ ਨੌਜਵਾਨਾਂ ’ਚ ਵੱਡਾ ਉਤਸਾਹ ਦੇਖਣ ਨੂੰ ਮਿਲਿਆ ਹੈ |