ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੇ ਨੀਨਾ ਮਿੱਤਲ ਜੇਤੂ
ਰਾਜਪੁਰਾ,10 ਮਾਰਚ (ਰਣਜੀਤ ਸਿੰਘ) ਵਿਧਾਨ ਸਭਾ ਹਲਕਾ ਰਾਜਪੁਰਾ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਚੋਣ ਜਿੱਤ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ ਕੁੱਲ 22365 ਵੋਟਾਂ ਨਾਲ ਹਰਾਇਆ। ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਨੂੰ ਵੋਟਾਂ ਹਨ 54617,ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਨੂੰ 28520,ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜਗਦੀਸ਼ ਕੁਮਾਰ ਜੱਗਾ ਨੂੰ 32252, ਸ਼੍ਰੋਮਣੀ ਅਕਾਲੀ ਦਲ ਦੇ ਚਰਨਜੀਤ ਸਿੰਘ ਬਰਾੜ ਨੂੰ 14967 ਪਈਆਂ ਹਨ। ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਨੇ ਰਾਜਪੁਰਾ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਹੈ।