ਆਮ ਆਦਮੀ ਪਾਰਟੀ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਘਰ ਵਿਆਹ ਵਰਗਾ ਬਣਿਆ ਮਾਹੌਲ

 ਆਮ ਆਦਮੀ ਪਾਰਟੀ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਘਰ ਵਿਆਹ ਵਰਗਾ ਬਣਿਆ ਮਾਹੌਲ

ਠੱਠੀ ਭਾਈ, 10 ਮਾਰਚ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਵੱਡੀ ਲੀਡ ਪ੍ਰਾਪਤ ਕਰਨ ਤੇ ਉਨ੍ਹਾਂ ਦੇ ਪਿੰਡ ਅਤੇ ਘਰ ਵਿਆਹ ਵਰਗਾ ਮਾਹੌਲ ਬਣਿਆ ਹੋਇਆ ਹੈ ਜਿੱਥੇ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਵੋਟਰ ਅਤੇ ਸਪੋਰਟ ਇਕੱਤਰ ਹੋ ਰਹੇ ਹਨ ਅਤੇ ਪਟਾਕੇ ਚਲਾ ਕੇ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ ਉੱਥੇ ਨਾਲ ਹੀ ਘਰ ਵਿੱਚ ਖੁਸ਼ੀ ਦਾ ਮਾਹੌਲ ਨੂੰ ਹੋਰ ਦੁੱਗਣਾ ਕਰਨ ਲਈ ਡੀ ਜੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ |