ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦਾ ਫ਼ਤਵਾ ਕਬੂਲਿਆ, ਆਮ ਆਦਮੀ ਪਾਰਟੀ ਨੂੰ ਦਿੱਤੀ ਵਧਾਈ

ਪਟਿਆਲਾ,10 ਮਾਰਚ (ਗੁਰਵਿੰਦਰ ਸਿੰਘ ਔਲਖ ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਹੋਈ ਹਾਰ ਤੋਂ ਬਾਅਦ ਲੋਕਾਂ ਦਾ ਫਤਵਾ ਕਬੂਲਿਆ | ਉਨ੍ਹਾਂ ਨੇ ਆਪਣੇ ਟਵਿੱਟਰ 'ਤੇ ਹਾਰ ਨੂੰ ਕਬੂਲਦਿਆਂ ਆਖਿਆ ਕਿ ਪੰਜਾਬ 'ਚ ਲੋਕਤੰਤਰ ਦੀ ਜਿੱਤ ਹੋਈ ਹੈ। ਉਨ੍ਹਾਂ ਟਵੀਟ ਕੀਤਾ ਕਿ ਪੰਜਾਬੀਆਂ ਨੇ ਜਾਤੀਵਾਦ ਅਤੇ ਹਰ ਵਰਗ ਤੋਂ ਉਪਰ ਉਠ ਕੇ ਵੋਟ ਪਾਈ ਹੈ। ਉਨ੍ਹਾਂ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਜਿੱਤ ਦੀ ਵਧਾਈ ਵੀ ਦਿੱਤੀ ਹੈ |