ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਜਿੱਤਣ ਵਾਲੀ ਪਾਰਟੀ ਦੀ ਸਰਕਾਰ ਬਣਨ ਦਾ ਸੱਚ ਮੁੜ ਸੱਚ ਸਾਬਤ ਹੋਇਆ
ਸ੍ਰੀ ਅਨੰਦਪੁਰ ਸਾਹਿਬ, 10 ਮਾਰਚ (ਕਰਨੈਲ ਸਿੰਘ ਜੇ ਐਸ ਨਿੱਕੂਵਾਲ)-ਪੰਜਾਬ ਦੇ ਰਾਜਨੀਤਕ ਇਤਿਹਾਸ ਨੇ ਮੁੜ ਸਾਬਤ ਕਰ ਦਿੱਤਾ ਹੈ ਵਿਧਾਨ ਸਭਾ ਹਲਕਾ ਸ੍ਰੀ ਅਨੰਦ ਸਾਹਿਬ ਚੋਣ ਜਿੱਤਣ ਵਾਲੀ ਪਾਰਟੀ ਦੀ ਸੂਬੇ ਵਿਚ ਸਰਕਾਰ ਬਣਦੀ ਹੈ ਪੰਜਾਬ ਦੇ ਰਾਜਨੀਤਕ ਇਤਿਹਾਸ ਅਨੁਸਾਰ ਪੰਜਾਬ ਵਿਧਾਨ ਸਭਾ ਦੀਆਂ 2007 ਵਿਚ ਹੋਈਆਂ ਚੋਣਾਂ ਵਿਚ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸੰਤ ਅਜੀਤ ਸਿੰਘ ਚੁਣੇ ਗਏ ਸਨ ਉਪਰੰਤ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਬਣੀ ਸੀ । ਇਸੇ ਤਰ੍ਹਾਂ ਹੈ 2012 ਵਿੱਚ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਉਮੀਦਵਾਰ ਮਦਨ ਮੋਹਨ ਮਿੱਤਲ ਚੁਣੇ ਗਏ ਸਨ ਅਤੇ ਪੰਜਾਬ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਹੋਂਦ ਵਿਚ ਆਈ ਸੀ। 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੰਵਰਪਾਲ ਸਿੰਘ ਵਿਧਾਇਕ ਚੁਣੇ ਗਏ ਸਨ ਅਤੇ ਪੰਜਾਬ ਵਿਚ ਕੈਪਟਨ ਅਰਮਿੰਦਰ ਦੀ ਅਗਵਾਈ ਵਿੱਚ ਕਾਂਗਰਸ ਦੀ ਸਰਕਾਰ ਬਣ ਗਈ ਸੀ ਇਸੇ ਰਾਜਨੀਤਿਕ ਸੱਚ ਨੇ ਆਪਣੇ ਕਦਮ ਅੱਗੇ ਵਧਾਉਂਦੇ ਹਾਂ ਇਸ ਵਾਰ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਹਰਜੋਤ ਸਿੰਘ ਬੈਂਸ ਨੇ ਵਿਰੋਧੀਆਂ ਨੂੰ ਬੁਰੀ ਤਰਾਂ ਹਰਾਉਣ ਵਿਚ ਕਾਮਯਾਬ ਹੋਏ ਹਨ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਜਾ ਰਹੀ ਹੈ ਜਿਸ ਦੇ ਮੁੱਖ ਮੰਤਰੀ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਬਣਨਗੇ