ਮਹਿਲ ਕਲਾਂ (ਰਾਖਵਾਂ) ਤੋਂ ‘ਆਪ’ ਦੇ ਕੁਲਵੰਤ ਸਿੰਘ ਪੰਡੋਰੀ 29931 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤੇ

ਮਹਿਲ ਕਲਾਂ (ਰਾਖਵਾਂ) ਤੋਂ ‘ਆਪ’ ਦੇ ਕੁਲਵੰਤ ਸਿੰਘ ਪੰਡੋਰੀ 29931 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤੇ

ਬਰਨਾਲਾ, 10 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ (ਰਾਖਵਾਂ) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਪੰਡੋਰੀ 29931 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਚੁੱਕੇ ਹਨ। ਜੇਤੂ ਰਹੇ ਕੁਲਵੰਤ ਸਿੰਘ ਪੰਡੋਰੀ ਨੂੰ 53266, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਗੁਰਜੰਟ ਸਿੰਘ ਕੱਟੂ ਨੂੰ 23335, ਕਾਂਗਰਸ ਦੇ ਬੀਬੀ ਹਰਚੰਦ ਕੌਰ ਘਨੌਰੀ ਨੂੰ 17464, ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਚਮਕੌਰ ਸਿੰਘ ਵੀਰ ਨੂੰ 10331 ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੰਤ ਸੁਖਵਿੰਦਰ ਸਿੰਘ ਟਿੱਬਾ ਨੂੰ 3117 ਵੋਟਾਂ ਮਿਲੀਆਂ ਹਨ।