14ਵੇਂ ਰਾਊਂਡ 'ਚ ਈ.ਟੀ.ਓ. 20826 ਵੋਟਾਂ ਦੀ ਲੀਡ ਨਾਲ ਅੱਗੇ
ਜੰਡਿਆਲਾ ਗੁਰੂ 10 ਮਾਰਚ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਐਲਾਨੇ ਜਾ ਰਹੇ ਨਤੀਜਿਆਂ ਵਿਚ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਭਜਨ ਸਿੰਘ ਈ ਟੀ ਓ 14ਵੇਂ ਰਾਊਂਡ ਦੀ ਗਿਣਤੀ ਉਪਰੰਤ 20826 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ 14ਵੇਂ ਰਾਊਂਡ ਤਕ ਹਰਭਜਨ ਸਿੰਘ ਈ ਟੀ ਓ ਨੂੰ ਕੁਲ 49746 ਵੋਟਾਂ , ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ 28920 ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਸਤਿੰਦਰਜੀਤ ਸਿੰਘ ਛੱਜਲਵੱਡੀ ਨੂੰ 22707 ਵੋਟਾਂ ਪ੍ਰਾਪਤ ਹੋਈਆਂ ਅਤੇ ਗਿਣਤੀ ਜਾਰੀ ਹੈ