ਪੱਟੀ ਹਲਕੇ ਤੋਂ 10ਵੇਂ ਰਾਊਂਡ ਵਿੱਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ 9922 ਵੋਟਾਂ ਨਾਲ ਅੱਗੇ

 ਪੱਟੀ ਹਲਕੇ ਤੋਂ 10ਵੇਂ ਰਾਊਂਡ ਵਿੱਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ 9922 ਵੋਟਾਂ ਨਾਲ ਅੱਗੇ

ਪੱਟੀ, 10 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਤੋਂ ਵੋਟਾਂ ਦੀ ਗਿਣਤੀ ਅੱਜ ਸਵੇਰੇ ਲਾਅ ਕਾਲਜ ਉਸਮਾਂ ਵਿਖੇ ਸਵੇਰੇ ਲਗਭਗ 8 ਵਜੇ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋਈ ਹੈ। 10ਵੇਂ ਰਾਊਂਡ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨੂੰ 2608, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ 2007, ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ 3678 ਵੋਟਾਂ ਮਿਲੀਆਂ ਹਨ। 10ਵੇਂ ਰਾਊਂਡ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ 9922 ਵੋਟਾਂ ਨਾਲ ਅੱਗੇ ਹਨ ਗਿਣਤੀ ਜਾਰੀ ਹੈ।