ਸ਼ਾਹਕੋਟ ਤੋਂ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਨੇ ਜੇਤੂ ਰਹਿਕੇ ਬਣਾਇਆ ਇਤਿਹਾਸ

  ਸ਼ਾਹਕੋਟ ਤੋਂ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਨੇ ਜੇਤੂ ਰਹਿਕੇ ਬਣਾਇਆ ਇਤਿਹਾਸ

ਲੋਹੀਆਂ ਖਾਸ, 10 ਮਾਰਚ (ਗੁਰਪਾਲ ਸਿੰਘ ਸ਼ਤਾਬਗੜ੍ਹ) -ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਹਲਕਾ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਨੇ ਆਪਣੇ ਨੇੜਲੇ ਵਿਰੋਧੀ ਬਚਿੱਤਰ ਸਿੰਘ ਕੋਹਾੜ ਨੂੰ ਸਾਢੇ ਗਿਆਰਾਂ ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾ ਕੇ ਲਗਾਤਾਰ ਦੂਜੀ ਵਾਰ ਸੀਟ ਜਿੱਤਕੇ ਇਤਿਹਾਸ ਬਣਾ ਦਿੱਤਾ ਹੈ। ਇਥੇ ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਨੇ ਕਦੇ ਵੀ ਸ਼ਾਹਕੋਟ ਸੀਟ ਨੂੰ ਦੂਜੀ ਵਾਰ ਨਹੀਂ ਜਿਤਿਆ।