ਜੰਡਿਆਲਾ ਗੁਰੂ ਤੋਂ 'ਆਪ' ਦੇ ਹਰਭਜਨ ਸਿੰਘ ਈ.ਟੀ.ਓ. 25383 ਵੋਟਾਂ ਦੇ ਫਰਕ ਨਾਲ ਜੇਤੂ

 ਜੰਡਿਆਲਾ ਗੁਰੂ ਤੋਂ 'ਆਪ' ਦੇ ਹਰਭਜਨ ਸਿੰਘ ਈ.ਟੀ.ਓ. 25383 ਵੋਟਾਂ ਦੇ ਫਰਕ ਨਾਲ ਜੇਤੂ

ਜੰਡਿਆਲਾ ਗੁਰੂ,10 ਮਾਰਚ (ਪ੍ਰਮਿੰਦਰ ਸਿੰਘ ਜੋਸਨ)ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਐਲਾਨੇ ਨਤੀਜਿਆਂ ਵਿਚ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਭਜਨ ਸਿੰਘ ਈ.ਟੀ.ਓ। ਨੇ ਬਾਕੀ ਉਮੀਦਵਾਰਾਂ ਨੂੰ ਪਛਾੜਦਿਆਂ 25383 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕੀਤੀ । ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਹਰਭਜਨ ਸਿੰਘ ਈ.ਟੀ.ਓ. ਨੂੰ ਕੁਲ 59724 ਵੋਟਾਂ ਮਿਲੀਆਂ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ 34341 ਵੋਟਾਂ ਮਿਲੀਆਂ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਤਿੰਦਰਜੀਤ ਸਿੰਘ ਛੱਜਲਵੱਡੀ ਨੂੰ 26302 ਵੋਟਾਂ ਪ੍ਰਾਪਤ ਹੋਈਆਂ।