ਪੱਟੀ ਹਲਕੇ ਤੋਂ 12 ਰਾਊਂਡ ਵਿੱਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ 10281 ਵੋਟਾਂ ਨਾਲ ਅੱਗੇ

 ਪੱਟੀ ਹਲਕੇ ਤੋਂ 12 ਰਾਊਂਡ ਵਿੱਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ 10281 ਵੋਟਾਂ ਨਾਲ ਅੱਗੇ

ਪੱਟੀ ,10 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਤੋਂ ਵੋਟਾਂ ਦੀ ਗਿਣਤੀ ਅੱਜ ਸਵੇਰੇ ਲਾਅ ਕਾਲਜ ਉਸਮਾਂ ਵਿਖੇ ਸਵੇਰੇ ਲਗਭਗ 8 ਵਜੇ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋਈ ਹੈ। 12 ਰਾਊਂਡ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨੂੰ 2178, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ 2836, ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ 3411 ਵੋਟਾਂ ਮਿਲੀਆਂ ਹਨ। 12 ਰਾਊਂਡ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ 10281 ਵੋਟਾਂ ਨਾਲ ਅੱਗੇ ਹਨ ਗਿਣਤੀ ਜਾਰੀ ਹੈ।