ਵਿਧਾਨ ਸਭਾ ਹਲਕਾ ਮਾਨਸਾ ਤੋਂ 'ਆਪ' ਉਮੀਦਵਾਰ ਡਾ. ਵਿਜੇ ਸਿੰਗਲਾ ਜੇਤੂ, ਸਿੱਧੂ ਮੂਸੇਵਾਲਾ ਹਾਰੇ

ਵਿਧਾਨ ਸਭਾ ਹਲਕਾ ਮਾਨਸਾ ਤੋਂ 'ਆਪ' ਉਮੀਦਵਾਰ ਡਾ. ਵਿਜੇ ਸਿੰਗਲਾ ਜੇਤੂ, ਸਿੱਧੂ ਮੂਸੇਵਾਲਾ ਹਾਰੇ

ਮਾਨਸਾ,10 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ) - ਵਿਧਾਨ ਸਭਾ ਹਲਕਾ ਮਾਨਸਾ ਤੋਂ 'ਆਪ' ਉਮੀਦਵਾਰ ਡਾ. ਵਿਜੇ ਸਿੰਗਲਾ ਨੇ ਕਾਂਗਰਸ ਉਮੀਦਵਾਰ ਤੇ ਗਾਇਕ ਸਿੱਧੂ ਮੂਸੇਵਾਲਾ ਨੂੰ ਵੱਡੇ ਫਰਕ ਨਾਲ ਹਰਾਇਆ | ਉੱਥੇ ਹੀ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ 'ਆਪ' ਉਮੀਦਵਾਰ ਬੁੱਧ ਰਾਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਨਿਸ਼ਾਨ ਸਿੰਘ ਨੂੰ ਹਰਾਇਆ | ਉੱਥੇ ਹੀ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਾਂਗਰਸ ਉਮੀਦਵਾਰ ਬਿਕਰਮ ਸਿੰਘ ਮੋਫ਼ਰ ਨੂੰ ਹਰਾਇਆ |