ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਆਪ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤੇ

ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਆਪ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤੇ

ਸ਼ੁਤਰਾਣਾ, 10 ਮਾਰਚ (ਬਲਦੇਵ ਸਿੰਘ ਮਹਿਰੋਕ) - ਵਿਧਾਨ ਸਭਾ ਚੋਣਾਂ 2022 'ਚ ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਬਾਜ਼ੀਗਰ 51046 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਗਏ ਹਨ। ਕੁਲਵੰਤ ਸਿੰਘ ਬਾਜ਼ੀਗਰ ਨੂੰ 81085 ਵੋਟਾਂ, ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਵਨਿੰਦਰ ਕੌਰ ਲੂੰਬਾ ਨੂੰ 30039 ਵੋਟਾਂ ਤੇ ਕਾਂਗਰਸੀ ਉਮੀਦਵਾਰ ਦਰਬਾਰਾ ਸਿੰਘ ਬਣਵਾਲਾ ਨੂੰ 11303 ਵੋਟਾਂ ਪਈਆਂ ਹਨ।