ਨਾਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਦੇਵ ਮਾਨ ਜੇਤੂ
ਨਾਭਾ, 10 ਮਾਰਚ (ਕਰਮਜੀਤ)-ਨਾਭਾ-109 ਦੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਕੰਨੂੰ ਗਰਗ ਨੇ ਦੱਸਿਆ ਕਿ ਨਾਭਾ ਹਲਕੇ ਵਿੱਚ ਕੁਲ ਪਈਆਂ 142264 ਵੋਟਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਦੇਵ ਮਾਨ ਨੇ ਕੁਲ 82053 ਵੋਟਾਂ ਪ੍ਰਾਪਤ ਕਰਕੇ ਅਤੇ 52371 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਇਸ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ (ਬ) ਬਾਬੂ ਕਬੀਰ ਦਾਸ ਨੂੰ 29453 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸਾਧੂ ਸਿੰਘ ਧਰਮਸੋਤ ਨੂੰ 18251 ਵੋਟਾਂ ਅਤੇ ਭਾਰਤੀ ਜਨਤਾ ਪਾਰਟੀ ਗੁਰਪ੍ਰੀਤ ਸਿੰਘ ਸ਼ਾਹਪੁਰ ਨੂੰ 6444 ਵੋਟਾਂ ਮਿਲੀਆਂ। ਉਨ੍ਹਾਂ ਕਿਹਾ ਕਿ ਸੀ.ਪੀ.ਆਈ. ਦੇ ਕਸ਼ਮੀਰ ਸਿੰਘ ਗਦਾਈਆ ਨੂੰ 895 ਵੋਟਾਂ ਅਤੇ ਸਮਾਜਵਾਦੀ ਪਾਰਟੀ ਦੇ ਸਿਮਰਨਜੀਤ ਸਿੰਘ ਨੂੰ 394 ਵੋਟਾਂ ਪ੍ਰਾਪਤ ਹੋਈਆਂ। ਜਦਕਿ ਆਜ਼ਾਦ ਉਮੀਦਵਾਰ ਬਰਿੰਦਰ ਕੁਮਾਰ ਨੂੰ 3014, ਗੁਲਜ਼ਾਰ ਖੰਨਾ ਨੂੰ 474, ਕੁਲਵੰਤ ਸਿੰਘ ਨੂੰ 417 ਵੋਟਾਂ ਅਤੇ ਨੋਟਾ ਨੂੰ 1424 ਵੋਟਾਂ ਪ੍ਰਾਪਤ ਹੋਈਆ ਹਨ।