ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਬਾਜੀਗਰ 51554 ਵੋਟਾਂ ਨਾਲ ਚੋਣ ਜਿੱਤੇ

  ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਬਾਜੀਗਰ 51554 ਵੋਟਾਂ ਨਾਲ ਚੋਣ ਜਿੱਤੇ

ਪਾਤੜਾਂ 10 ਮਾਰਚ (ਗੁਰਇਕਬਾਲ ਸਿੰਘ ਖਾਲਸਾ)-ਹਲਕਾ ਸ਼ਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਬਾਜੀਗਰ ਨੇ ਹਲਕਾ ਸ਼ਤੁਰਾਣਾ ਤੋਂ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ ਹੈ ।ਆਪ ਉਮੀਦਵਾਰ ਕੁਲਵੰਤ ਸਿੰਘ ਬਾਜੀਗਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਨੂੰ 51554 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ।ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਬਾਜੀਗਰ ਨੂੰ81751, ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਨੂੰ 30197 ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਦਰਬਾਰਾ ਸਿੰਘ ਬਨੰਵਾਲਾ ਨੂੰ 11353 ਵੋਟਾਂ ਪ੍ਰਾਪਤ ਹੋਈਆਂ ਹਨ l