ਵੋਟਾਂ ਦੀ ਗਿਣਤੀ ਨੂੰ ਲੈ ਕੇ ਪ੍ਰਸ਼ਾਸਨ ਨੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ
ਤਰਨਤਾਰਨ,10 ਮਾਰਚ (ਵਿਕਾਸ ਮਰਵਾਹਾ) - ਵਿਧਾਨ ਸਭਾ ਚੋਣਾਂ 2022 ਦੀਆਂ ਵੋਟਾਂ ਦੀ ਗਿਣਤੀ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਤਰਨਤਾਰਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਥਾਂ - ਥਾਂ 'ਤੇ ਪੁਲਿਸ ਦਾ ਸਖ਼ਤ ਪਹਿਰਾ ਹੈ | ਗਿਣਤੀ ਸਟਾਫ਼ ਦੇ ਨਾਲ ਵੱਖ - ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਗਿਣਤੀ ਸੈਂਟਰਾਂ ਵਿਚ ਪਹੁੰਚ ਰਹੇ ਹਨ। ਕੁਝ ਹੀ ਮਿੰਟਾਂ ਤੱਕ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ |